ਜਲੰਧਰ ‘ਚ ਸਨਿੱਚਰਵਾਰ ਨੂੰ ਸ਼ਾਮ 8 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

0
98

ਜਲੰਧਰ, 4 ਜੁਲਾਈ – (ਰਮੇਸ਼ ਗਾਬਾ)   ਜਲੰਧਰ ‘ਚ ਹੁਣ ਸਨਿੱਚਰਵਾਰ ਨੂੰ ਵੀ ਸ਼ਾਮ 8 ਵਜੇ ਤੱਕ ਦੁਕਾਨਾਂ ਖੋਲੀਆਂ ਜਾ ਸਕਦੀਆਂ ਹਨ। ਐਤਵਾਰ ਨੂੰ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਮੁਕੰਮਲ ਬੰਦ ਰਹਿਣਗੀਆਂ। ਇਸ ਸਬੰਧੀ ਜਲੰਧਰ ਦੇ ਡੀਸੀ ਘਣਸ਼ਿਆਮ ਥੋਰੀ ਵਲੋਂ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਕੋਰੋਨਾ ਨੂੰ ਲੈ ਕੇ ਚਲ ਰਹੀ ਤਾਲਾਬੰਦੀ ਨੂੰ ਲੈ ਕੇ ਲੋਕਾਂ ਦੇ ਮਨਾਂ ਅੰਦਰ ਕਿਤੇ ਨਾ ਕਿਤੇ ਹਾਲੇ ਵੀ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਉਲਝਣ ਚਲ ਰਹੀ ਹੈ। ਭਾਰਤ ਸਰਕਾਰ ਵੱਲੋਂ ਅਨਲਾਕ-2 ਦੇ ਮੱਦੇਨਜ਼ਰ ਜਿੱਥੇ 1 ਜੁਲਾਈ ਤੋਂ ਕਾਫੀ ਕੁੱਝ ਖੋਲ੍ਹਣ ਦੀ ਇਜਾਜ਼ਤ ਮਿਲੀ, ਉਥੇ ਹੀ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਹਫ਼ਤਾਵਾਰੀ ਤਾਲਾਬੰਦੀ ਅਨੁਸਾਰ ਸਨਿੱਚਰਵਾਰ ਨੂੰ ਦੁਕਾਨਾਂ ਖੋਲ੍ਹਣ ਦਾ ਸਮਾਂ ਰਾਤ 8 ਵਜੇ ਤੱਕ ਕਰ ਦਿੱਤਾ ਗਿਆ ਹੈ। ਜਦੋਂਕਿ ਐਤਵਾਰ ਨੂੰ ਤਾਲਾਬੰਦੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ ਪਰੰਤੂ ਜਰੂਰੀ ਸਾਮਾਨ ਵਾਲੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਹੈ।

LEAVE A REPLY