ਜਲੰਧਰ ‘ਚ ਕੋਰੋਨਾ ਨਾਲ ਫੋਟੋ ਜਰਨਲਿਸਟ ਸਮੇਤ ਦੋ ਹੋਰ ਲੋਕਾਂ ਦੀ ਮੌਤ, 10 ਨਵੇਂ ਕੇਸ ਆਏ ਸਾਹਮਣੇ

0
1097

ਜਲੰਧਰ TLT/ ਕੋਰੋਨਾ ਨੇ ਤੇਜ਼ੀ ਨਾਲ ਲੋਕਾਂ ਨੂੰ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨ ਕੋਰੋਨਾ ਪਾਜ਼ੇਟਿਵ ਪਾਏ ਗਏ ਮਹਾਨਗਰ ਦੇ ਫੋਟੋ ਜਰਨਲਿਸਟ ਦੀ ਅੱਜ ਸਵੇਰੇ ਕਰੀਬ ਸੱਤ ਵਜੇ ਮੌਤ ਹੋ ਗਈ। ਉਸ ਨੂੰ ਗੁਰਦਿਆਂ ਦੀ ਸਮੱਸਿਆ ਹੋਣ ਕਰਕੇ ਤਿੰਨ ਦਿਨ ਪਹਿਲਾਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਅੱਜ ਸਵੇਰੇ ਕਰੀਬ ਸੱਤ ਵਜੇ ਉਸ ਨੇ ਆਖਰੀ ਸਾਹ ਲਿਆ। ਇਸ ਤੋਂ ਇਲਾਵਾ ਜਲੰਧਰ ‘ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਦੋ ਹੋਰ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ 10 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ‘ਚ ਕੋਰੋਨਾ ਮਰੀਜ਼ਾਂ ਦੀ ਸੰਖਿਆ 2337 ਅਤੇ ਮਰਨ ਵਾਲਿਆਂ ਦੀ ਸੰਖਿਆ 59 ਤਕ ਪਹੁੰਚ ਗਈ ਹੈ।

LEAVE A REPLY