ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ

0
53

ਸੁਲਤਾਨਪੁਰ ਲੋਧੀ (TLT News)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ ਕਥਿਤ 7 ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਦੀਪ ਸਿੰਘ ਚੌਕੀ ਇੰਚਾਰਜ ਮੋਠਾਂਵਾਲ, ਏ. ਐੱਸ. ਆਈ. ਕਰਮਜੀਤ ਸਿੰਘ, ਸੰਤੋਖ ਸਿੰਘ ਬਗੀਚਾ ਸਿੰਘ ਆਦਿ ਨੇ ਪੁਲਿਸ ਪਾਰਟੀ ਨਾਲ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ‘ਚ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ।

LEAVE A REPLY