ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ

0
43

ਲੁਧਿਆਣਾ, 11 ਅਗਸਤ (TLT News)- ਕਾਂਗਰਸੀ ਆਗੂਆਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸੰਨੀ ਕੈਂਥ ਅਤੇ ਉਸ ਦੇ ਸਾਥੀਆਂ ਦੀ ਸ਼ਨੀਵਾਰ ਦੁਪਹਿਰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਰਿਹਾਇਸ਼ ਦੇ ਬਾਹਰ ਦਸਤਾਰ ਲਾਹੁਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ ‘ਚ ਵੈਂਟੀਲੇਟਰ ਲਾਉਣ ਲਈ ਭੀਖ ਦੇਣ ਲਈ ਇਹ ਆਗੂ ਰਵਨੀਤ ਸਿੰਘ ਬਿੱਟੂ ਦੀ ਕੋਠੀ ਦੇ ਬਾਹਰ ਪਹੁੰਚੇ ਸਨ, ਜਿੱਥੇ ਕਿ ਇਨ੍ਹਾਂ ਦੀ ਝੜਪ ਕਾਂਗਰਸੀ ਆਗੂਆਂ ਨਾਲ ਹੋ ਗਈ ਸੀ। ਪੁਲਿਸ ਵਲੋਂ ਢੁੱਕਵੀਂ ਕਾਰਵਾਈ ਨਾ ਕਰਨ ਕਾਰਨ ‘ਲਿਪ’ ਦੇ ਵਰਕਰਾਂ ਅਤੇ ਆਗੂਆਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

LEAVE A REPLY