74ਵਾਂ ਸੁਤੰਤਰਤਾ ਦਿਵਸ ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ ਸੁਤੰਤਰਤਾ ਦਿਵਸ ਕੋਵਿਡ ਯੋਧਿਆਂ ਨੂੰ ਹੋਵੇਗਾ ਸਮਰਪਿਤ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

0
47

ਜਲੰਧਰ 13 ਅਗਸਤ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਿਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ 74ਵਾਂ ਸੁਤੰਤਰਤਾ ਦਿਵਸ ਕੋਵਿਡ-19 ਮਹਾਂਮਾਰੀ ਦੌਰਾਨ ਪੂਰੇ ਉਤਸ਼ਾਹ ਤੇ ਲਗਨ ਨਾਲ ਡਿਊਟੀ ਨਿਭਾਉਣ ਵਾਲੇ ਕੋਰੋਨਾ ਯੋਧਿਆਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਨਾਇਆ ਜਾਵੇਗਾ।
ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਤੰਤਰਤਾ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਲਈ ਤਿਆਰੀਆਂ ਪੂਰੇ ਜੋਰਾਂ ‘ਤੇ ਚੱਲ ਰਹੀਆਂ ਹਨ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਅਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਮਨਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।
ਸ੍ਰੀ ਥੋਰੀ ਨੇ ਦੱਸਿਆ ਕਿ ਅਜ਼ਾਦੀ ਦਿਵਸ ਸਬੰਧੀ ਸਮਾਗਮ ਸਾਡੇ ਸਭ ਲਈ ਬਹੁਤ ਮਹੱਤਵਪੂਰਨ ਹਨ,ਕਿਉਂਕਿ ਇਸ ਦਿਨ ਸਾਡੇ ਮੁਲਕ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਅਜ਼ਾਦੀ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਮੈਡੀਕਲ ਕਿੱਤੇ ਨਾਲ ਜੁੜੇ ਮਾਹਿਰਾਂ , ਪੁਲਿਸ ਕਰਮੀਆਂ, ਸਫ਼ਾਈ ਸੇਵਕਾਂ ਅਤੇ ਹੋਰਨਾਂ ਵਿਅਕਤੀਆਂ ਜਿਨਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਪੂਰੇ ਉਤਸ਼ਾਹ ਤੇ ਨਿਰਭੈਅ ਹੋ ਕੇ ਅਪਣੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਕੇ ਡਿਊਟੀ ਨਿਭਾਉਣ ਵਾਲੇ ਮੋਹਰਲੀ ਕਤਾਰ ਦੇ ਕੋਰੋਨਾ ਯੋਧਿਆਂ ਦਾ ਹਮੇਸ਼ਾਂ ਰਿਣੀ ਰਹੇਗਾ।
ਸ੍ਰੀ ਥੋਰੀ ਨੇ ਕਿਹਾ ਕਿ ਇਹ ਕੋਰੋਨਾ ਯੋਧੇ ਬਿਨਾਂ ਵਰਦੀ ਤੋਂ ਦੇਸ਼ ਦੇ ਸੈਨਿਕ ਹਨ ਅਤੇ ਇਨਾਂ ਦੀ ਸਖ਼ਤ ਮਿਹਨਤ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਸ੍ਰੀ ਥੋਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਨੂੰ ਨਹੀਂ ਬੁਲਾਇਆ ਜਾ ਰਿਹਾ ਅਤੇ ਨਾ ਹੀ ਕੋਈ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਾਲ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਤੋਂ ਇਲਾਵਾ ਕੋਵਿਡ ਯੋਧਿਆਂ ਜਿਨਾਂ ਨੇ ਕੋਵਿਡ ਦੇ ਕੇਸਾਂ ਵਿੱਚ ਵਾਧਾ ਹੋਣ ਦੇ ਬਾਵਜੂਦ ਖੁੱਲਦਿਲੀ ਨਾਲ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿੱਚ ਯੋਗਦਾਨ ਪਾਇਆ, ਨੂੰ ਸਨਮਾਨਤਿ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਰੁਣ ਸੈਣੀ, ਐਸ.ਡੀ.ਐਮ. ਸ੍ਰੀ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਲੈਫ.ਕਰਨਲ(ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY