ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਨਾਇਬ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂਅ ‘ਤੇ ਸੌਂਪਿਆ ਮੰਗ ਪੱਤਰ

0
34

 ਸੁਲਤਾਨ ਪੁਰ ਲੋਧੀ, 13 ਅਗਸਤ (TLT) – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਇਕਾਈ ਸੁਲਤਾਨ ਪੁਰ ਲੋਧੀ ਵੱਲੋਂ ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਅਗਵਾਈ ‘ਚ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਾਣਾ ਮੰਡੀ ਵਿਖੇ ਇਕੱਠੇ ਹੋ ਕੇ ਮਾਰਚ ਕਰਦਿਆਂ ਨਾਇਬ ਤਹਿਸੀਲਦਾਰ ਵਿਨੋਦ ਸ਼ਰਮਾ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ । ਇਸ ਮੌਕੇ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾ ਪੁਰ ਨੇ ਸੰਬੋਧਨ ਕਰਦੇ ਹੋਏ ਕਿਹਾ ਕੈਪਟਨ ਸਰਕਾਰ ਵਲੋਂ ਮਜ਼ਦੂਰਾਂ ਦੇ ਕਰਜ਼ੇ ਮਾਫ਼ੀ ਲਈ ਜਾਰੀ ਕੀਤੇ ਨੋਟੀਫ਼ਿਕੇਸ਼ਨ ‘ਤੇ ਅਮਲ ਕਰ ਕੇ ਸਹਿਕਾਰੀ ਸੁਸਾਇਟੀਆਂ ਦੇ ਕਰਜ਼ੇ ਮਾਫ ਕਰੋ ।

LEAVE A REPLY