‘ਦਲਿਤ ਵਿਦਿਆਰਥੀ ਬਚਾਓ ਯਾਤਰਾ’ ਦੀ ਸ਼ੁਰੂਆਤ ਲਈ ਗੜ੍ਹਸ਼ੰਕਰ ਪਹੁੰਚੇ ਸਿਮਰਜੀਤ ਸਿੰਘ ਬੈਂਸ

0
23

ਗੜ੍ਹਸ਼ੰਕਰ (TLT News) – ਲੋਕ ਇਨਸਾਫ਼ ਪਾਰਟੀ ਵੱਲੋਂ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ‘ਦਲਿਤ ਵਿਦਿਆਰਥੀ ਬਚਾਓ ਯਾਤਰਾ’ ਦੀ ਸ੍ਰੀ ਗੁਰੂ ਰਵਿਦਾਸ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕਣ ਉਪਰੰਤ ਸ਼ੁਰੂਆਤ ਕੀਤੀ ਜਾ ਰਹੀ ਹੈ। ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾ ਗੜ੍ਹਸ਼ੰਕਰ ਪਹੁੰਚੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਪਾਰਟੀ ਆਗੂਆਂ ਵੱਲੋਂ ਗੜ੍ਹਸ਼ੰਕਰ ਦੇ ਨੰਗਲ ਚੌਂਕ ‘ਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਤਿੰਨ ਟੈਰ, ਦੋ ਪੈਰ, ਸਾਧੂ ਤੇਰੀ ਨਹੀਂ ਖੈਰ’ ਦੇ ਨਾਅਰੇ ਹੇਠ ਸ਼ੁਰੂ ਕੀਤੀ ਜਾ ਰਹੀ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਆਟੋ-ਰਿਕਸ਼ਾ ਦੀ ਸਵਾਰੀ ਕਰ ਕੇ ਸ਼ੁਰੂਆਤ ਕੀਤੀ ਜਾਵੇਗੀ ਜਿਸਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡਾਂ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਬਾਈਕਾਟ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਦਿਨਾਂ ਯਾਤਰਾ ਦੌਰਾਨ ਉਹ ਰਾਤ ਦਲਿਤ ਵਿਦਿਆਰਥੀਆਂ ਦੇ ਘਰਾਂ ‘ਚ ਠਹਿਰਨਗੇ। ਉਨ੍ਹਾਂ ਮੰਗ ਕੀਤੀ ਵਜ਼ੀਫ਼ਾ ਘੁਟਾਲੇ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰ ਕੇ ਘੁਟਾਲੇ ਦੀ ਸੀ.ਬੀ.ਆਈ. ਜਾਂਚ ਕੀਤੀ ਜਾਵੇ। ਲੋਕ ਸਭਾ ‘ਚ ਖੇਤੀ ਆਰਡੀਨੈਂਸ ਦਾ ਅਕਾਲੀ ਦਲ ਵੱਲੋਂ ਵਿਰੋਧ ਕੀਤੇ ਜਾਣ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਕੇਂਦਰੀ ਮੰਤਰੀ ਬੀਬਾ ਬਾਦਲ ਕੈਬਨਿਟ ਵਿਚ ਆਰਡੀਨੈਂਸ ਪਾਸ ਕਰਨ ਸਮੇਂ ਵਿਰੋਧ ਕਰ ਕੇ ਕੈਬਨਿਟ ਮੀਟਿੰਗ ਦਾ ਬਾਈਕਾਟ ਕਰਦੇ।

LEAVE A REPLY