ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀਆਂ ਨੇ ਬੰਗਾ ‘ਚ ਦਿੱਤਾ ਧਰਨਾ

0
19

ਬੰਗਾ, 21ਸਤੰਬਰ (TLT News)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਗਵਾਈ ‘ਚ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੇ ਸਾਂਝੇ ਤੌਰ ‘ਤੇ ਬੰਗਾ ‘ਚ ਧਰਨਾ ਲਗਾਇਆ।ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਪੱਲੀ ਝਿੱਕੀ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਸੰਬੰਧੀ ਜਿਹੜੇ ਆਰਡੀਨੈਂਸ ਪਾਸ ਕੀਤੇ ਹਨ, ਉਹ ਕਿਸਾਨ ਮਾਰੂ ਬਿੱਲ ਹਨ ਅਤੇ ਕਿਸਾਨੀ ਤਾਂ ਪਹਿਲਾਂ ਹੀ ਬਹੁਤ ਮੰਦਹਾਲੀ ਦੀ ਹਾਲਤ ‘ਚ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਰੇਟ ਨਹੀਂ ਮਿਲ ਸਕੇਗਾ ਅਤੇ ਮੋਦੀ ਸਰਕਾਰ ਸਾਰਾ ਸਿਸਟਮ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਅਤੇ ਇਹ ਸਰਕਾਰ ਗ਼ਰੀਬਾਂ ਲਈ ਬਹੁਤ ਘਾਤਕ ਹੈ।ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਪਾਸ ਕੀਤੇ ਬਿੱਲ ਰੱਦ ਨਾ ਕੀਤੇ ਤਾਂ ਕਾਂਗਰਸ ਪਾਰਟੀ ਅਤੇ ਕਿਸਾਨ ਇਸੇ ਤਰ੍ਹਾਂ ਇਸ ਦਾ ਡਟ ਕੇ ਵਿਰੋਧ ਕਰਦੇ ਰਹਿਣਗੇ।