25 ਸਤੰਬਰ ਦੇ ਬੰਦ ਲਈ ਵੱਖ-ਵੱਖ ਪਾਰਟੀਆਂ ਅਤੇ ਦੁਕਾਨਦਾਰਾਂ ਵੱਲੋਂ ਸਾਂਝੀ ਮੀਟਿੰਗ

0
56

ਜੰਡਿਆਲਾ ਮੰਜਕੀ (TLT News)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਸਮੂਹ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਇੱਥੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਦੁਕਾਨਦਾਰਾਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਅਤੇ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਮੱਖਣ ਪੱਲਣ, ਸੁਖਪ੍ਰੀਤ ਸਿੰਘ ਜੌਹਲ, ਜੋਗਿੰਦਰ ਸਿੰਘ, ਮੇਜਰ ਸਿੰਘ, ਮਨਵੀਰ ਸਿੰਘ ਜੌਹਲ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੂੰਜੀਪਤੀਆਂ ਦਾ ਪੱਖ ਪੂਰਿਆ ਜਾ ਰਿਹਾ ਹੈ ਅਤੇ ਕਿਸਾਨਾਂ, ਮਜ਼ਦੂਰਾਂ, ਆਮ ਵਰਗ ਦੇ ਹੱਕ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਇਸ ਫ਼ਿਰਕਾਪ੍ਰਸਤ ਅਤੇ ਲੋਕ ਮਾਰੂ ਸਰਕਾਰ ਖ਼ਿਲਾਫ਼ ਸਮੁੱਚੇ ਦੇਸ਼ ਵਾਸੀਆਂ ਨੂੰ ਲਾਮਬੰਦ ਹੋਣ ਦੀ ਲੋੜ ਹੈ।