ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਤੇ ਆਸ-ਪਾਸ ਦਾ ਖੇਤਰ ਪੂਰਨ ਤੌਰ ਤੇ ਬੰਦ

0
39

ਜੰਡਿਆਲਾ ਗੁਰੂ, 25 ਸਤੰਬਰ (TLT)- ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ੨੫ ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੇ ਇਸ ਦੇ ਆਸ-ਪਾਸ ਦਾ ਖੇਤਰ ਪੂਰਨ ਤੌਰ ਤੇ ਬੰਦ ਰਿਹਾ।ਇਸ ਬੰਦ ਦੇ ਸੱਦੇ ਨੂੰ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ ਹੈ।