ਅਮਰਕੋਟ : ਸੁਖਪਾਲ ਭੁੱਲਰ ਵਲੋਂ ਕੀਤੀ ਜਾ ਰਹੀ ਹੈ ਟਰੈਕਟਰ ਰੈਲੀ ‘ਚ ਪਹੁੰਚੇ ਕਈ ਸੰਸਦ ਮੈਂਬਰ ਤੇ ਵਿਧਾਇਕ

0
52

ਅਮਰਕੋਟ (TLT News)- ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਖ਼ਿਲਾਫ਼ ਵੱਡੀ ਟਰੈਕਟਰ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਐੱਮ. ਪੀ. ਜਸਬੀਰ ਸਿੰਘ ਡਿੰਪਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਗੁਰਕੀਰਤ ਸਿੰਘ ਕੋਟਲੀ, ਕੁਲਬੀਰ ਸਿੰਘ ਜ਼ੀਰਾ, ਗੁਰਪ੍ਰੀਤ ਸਿੰਘ ਜੇ. ਪੀ., ਨਵਤੇਜ ਸਿੰਘ ਚੀਮਾ, ਲਖਵਿੰਦਰ ਸਿੰਘ ਲੱਖਾ ਵਿਧਾਇਕ, ਆਦਿ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਟਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ।