ਕਿਸਾਨਾਂ ਦੇ ਹੱਕ ‘ਚ ਸਿੱਧੂ ਵਲੋਂ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਲੋਕ

0
88

ਅੰਮ੍ਰਿਤਸਰ (time24)- ਲੰਬੇ ਸਮੇਂ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੜ ਸਰਗਰਮ ਹੋ ਗਏ ਹਨ। ਅੱਜ ਉਨ੍ਹਾਂ ਵਲੋਂ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ‘ਚ ਅੰਮ੍ਰਿਤਸਰ ਦੇ ਭੰਡਾਰੀ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ‘ਚ ਅਜੇ ਤੱਕ ਸਿੱਧੂ ਤਾਂ ਨਹੀਂ ਪਹੁੰਚੇ ਹਨ ਪਰ ਇੱਥੇ ਵੱਡੀ ਗਿਣਤੀ ‘ਚ ਸਿੱਧੂ ਦੇ ਸਮਰਥਕ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਜੰਮ ਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

150018__1