25 ਦੇ ਪੰਜਾਬ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਪਿੰਡਾਂ ਅਤੇ ਸ਼ਹਿਰਾਂ ‘ਚ ਕੀਤਾ ਗਿਆ ਮੋਟਰਸਾਈਕਲ ਮਾਰਚ

0
161

ਤਪਾ ਮੰਡੀ (TLT News)- ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਾਂ ਨੂੰ ਬੰਦ ‘ਚ ਪੂਰਨ ਸਮਰਥਨ ਦੇ ਮੰਤਵ ਨਾਲ ਤਪਾ ਸ਼ਹਿਰ ਅੰਦਰ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸੰਬੰਧੀ ਯੂਨੀਅਨ ਧੋਲ਼ਾ ਇਕਾਈ ਦੇ ਪ੍ਰਧਾਨ ਬਲਜਿੰਦਰ ਸਿੰਘ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 24 ਤੋਂ 26 ਤੱਕ ਰੇਲ ਰੋਕੂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ 25 ਸਤੰਬਰ ਨੂੰ ਪੂਰਨ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਦੇ ਸੰਬੰਧ ‘ਚ ਮੋਟਰਸਾਈਕਲ ਮਾਰਚ ਕੀਤ ਗਿਆ ਹੈ ਤਾਂ ਜੋ ਵਪਾਰੀ ਵਰਗ ਪੰਜਾਬ ਬੰਦ ਨੂੰ ਪੂਰਾ ਸਮਰਥਨ ਦੇਵੇ।