ਜ਼ਮੀਨੀ ਵਿਵਾਦ ਕਾਰਨ ਤਰਨ ਤਾਰਨ ਦੇ ਪਿੰਡ ਸ਼ੇਰੋਂ ‘ਚ ਚੱਲੀਆਂ ਗੋਲੀਆਂ, ਇਕ ਦੀ ਮੌਤ ਅਤੇ ਕਈ ਜ਼ਖ਼ਮੀ

0
123

ਤਰਨ ਤਾਰਨ, 23 ਅਕਤੂਬਰ (TLT)- ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸ਼ੇਰੋਂ ‘ਚ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਅੰਗਰੇਜ਼ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰਨ ਸਿੰਘ ਨਾਂਅ ਦੇ ਵਿਅਕਤੀ ਸਮੇਤ ਕਈ ਹੋਰ ਜ਼ਖਮੀ ਵੀ ਹੋਏ ਹਨ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।