ਰਣਇੰਦਰ ਸਿੰਘ ਦੇ ਪੇਸ਼ ਨਾ ਹੋਣ ‘ਤੇ ‘ਆਪ’ ਵਲੋਂ ਜਲੰਧਰ ‘ਚ ਈ. ਡੀ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ

0
51

ਜਲੰਧਰ, 27 ਅਕਤੂਬਰ (TLT News)- ਫੇਮਾ ਕਾਨੂੰਨ ਉਲੰਘਣਾ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਈ. ਡੀ. ਦਫ਼ਤਰ ‘ਚ ਪੇਸ਼ ਨਹੀਂ ਹੋ ਸਕੇ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਈ. ਡੀ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ। ਪਾਰਟੀ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਰਣਇੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣੀਆਂ ਸਨ।