ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ 15 ਸਾਲਾ ਲੜਕੀ ਦੀ ਮੌਤ, ਪਰਿਵਾਰ ਨੇ ਡਾਕਟਰਾਂ ‘ਤੇ ਲਾਪਰਵਾਹੀ ਵਰਤਣ ਦੇ ਲਾਏ ਦੋਸ਼

0
207

ਛੇਹਰਟਾ, 29 ਅਕਤੂਬਰ (TLT News)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਖੰਡਵਾਲਾ ‘ਚ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਬੀਤੀ ਦੇਰ ਰਾਤ ਇਕ 15 ਸਾਲਾ ਲੜਕੀ ਦੀ ਇਲਾਜ ਦੌਰਾਨ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਲੜਕੀ ਦੀ ਲਾਸ਼ ਨੂੰ ਹਸਪਤਾਲ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਮ੍ਰਿਤਕ ਲੜਕੀ ਗਰਿਮਾ (15) ਦੇ ਤਾਏ ਪੰਕਜ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਅੱਠ ਵਜੇ ਦੇ ਕਰੀਬ ਉਹ ਉਸ ਨੂੰ ਬੁਖ਼ਾਰ ਤੇਜ਼ ਹੋ ਜਾਣ ਕਾਰਨ ਇਸ ਹਸਪਤਾਲ ‘ਚ ਲੈ ਕੇ ਆਏ ਸਨ।ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਵਲੋਂ ਇਲਾਜ ਦੌਰਾਨ ਵਰਤੀ ਗਈ ਕੁਤਾਹੀ ਕਾਰਨ ਉਨ੍ਹਾਂ ਦੀ ਭਤੀਜੀ ਦੀ ਮੌਤ ਹੋਈ ਹੈ, ਜਿਸ ਸਬੰਧ ‘ਚ ਉਨ੍ਹਾਂ ਵਲੋਂ ਹਸਪਤਾਲ ਦੇ ਬਾਹਰ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਮੁਖੀ ਇੰਸਪੈਕਟਰ ਰਾਜਵਿੰਦਰ ਕੌਰ ਅਤੇ ਖੰਡਵਾਲਾ ਪੁਲਿਸ ਚੌਕੀ ਦੇ ਇੰਚਾਰਜ ਪ੍ਰਵੀਨ ਕੁਮਾਰ ਸਮੇਤ ਪੁਲਿਸ ਬਲ ਮੌਕੇ ‘ਤੇ ਪਹੁੰਚੇ ਅਤੇ ਸਾਰੀ ਸਥਿਤੀ ਨੂੰ ਕਾਬੂ ਕਰਦਿਆਂ ਉਨ੍ਹਾਂ ਪੀੜਤ ਪਰਿਵਾਰ ਨੂੰ ਹਸਪਤਾਲ ਦੇ ਡਾਕਟਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ।