ਫ਼ਾਜ਼ਿਲਕਾ ‘ਚ ਗੋਲੀ ਮਾਰ ਕੇ ਵਿਅਕਤੀ ਦਾ ਕਤਲ

0
41

ਫ਼ਾਜ਼ਿਲਕਾ, 29 ਅਕਤੂਬਰ (TLT News)- ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ‘ਤੇ ਪੈਂਦੇ ਪਿੰਡ ਸੈਦੋਕੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਰਛਪਾਲ ਸਿੰਘ (50) ਵਾਸੀ ਮੁਹੰਮਦੇਵਾਲਾ ਦੇ ਰੂਪ ‘ਚ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਪਿੰਡ ਲਾਧੂਕਾ ਦੇ ਇਕ ਭੱਠੇ ਤੋਂ ਪੈਸੇ ਲੈ ਕੇ ਆਪਣੇ ਮੋਟਰਸਾਈਕਲ ‘ਤੇ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਪਿੰਡ ਸੈਦੋਕੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉੱਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਗੋਲੀ ਮਾਰਨ ਦੇ ਕਾਰਨ ਸਾਹਮਣੇ ਨਹੀਂ ਆਏ ਹਨ।