ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 37ਵੇਂ ਦਿਨ ਵੀ ਜਾਰੀ

0
41

ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਅਕਤੂਬਰ (TLT News) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।