ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਰੰਭ ਹੋਇਆ ਪੰਜਾਬ ਬਚਾਓ ਕਾਫ਼ਲਾ

0
54

ਅੰਮ੍ਰਿਤਸਰ, 1 ਨਵੰਬਰ (TLT News) – ਪੰਜਾਬ ਦੇ ਵੱਖ ਵੱਖ ਬੁੱਧੀਜੀਵੀਆਂ ਵੱਲੋਂ ਪੰਜਾਬ ਸਮੇਤ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਮੰਗ ਸਮੇਤ ਪੰਜਾਬ ਦੇ ਲੋਕਾਂ ਦੀਆਂ ਹੋਰ ਮੰਗਾਂ ਸਬੰਧੀ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ ਹਿੱਤ ਪੰਜਾਬ ਬਚਾਓ ਕਾਫਲੇ ਦੀ ਸ਼ੁਰੂਆਤ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਤੇ ਜੱਲਿਆਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਕੇ ਕੀਤੀ ਗਈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਵਿਧਾਇਕ ਤਰਸੇਮ ਯੋਧਾ, ਜਸਵਿੰਦਰ ਐਡਵੋਕੇਟ ਅਤੇ ਹੋਰਨਾਂ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਬਚਾਓ ਪਿੰਡ ਬਚਾਓ ਪੰਜਾਬ ਬਚਾਓ ਕਾਫ਼ਲਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ। ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਕਾਫ਼ਲੇ ਦਾ ਹੋਰ ਵਿਸਥਾਰ ਕੀਤਾ ਜਾਵੇਗਾ।