ਆਂਧਰਾ ਪ੍ਰਦੇਸ਼ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜ ਲੋਕਾਂ ਦੀ ਮੌਤ

0
47

ਹੈਦਰਾਬਾਦ, 2 ਨਵੰਬਰ (TLT News)- ਆਂਧਰਾ ਪ੍ਰਦੇਸ਼ ਦੇ ਕਡੱਪਾ ਹਵਾਈ ਅੱਡੇ ਨੇੜੇ ਅੱਜ ਤੜਕੇ ਕਰੀਬ 3 ਵਜੇ ਦੋ ਕਾਰਾਂ ਅਤੇ ਇਕ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ‘ਚ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ 4 ਲੋਕ ਜਿੰਦਾ ਝੁਲਸ ਗਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ ਹਾਦਸੇ ਤੋਂ ਬਾਅਦ ਜ਼ਖ਼ਮੀ ਹੋਏ ਇਕ ਵਿਅਕਤੀ ਨੇ ਹਸਪਤਾਲ ‘ਚ ਜਾ ਕੇ ਦਮ ਤੋੜ ਦਿੱਤਾ।