ਹਿੰਦੁਸਤਾਨੀ ਆਵਾਮ ਮੋਰਚਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਪਾਸਵਾਨ ਦੀ ਮੌਤ ਦੀ ਜਾਂਚ ਦੀ ਕੀਤੀ ਮੰਗ

0
94

ਪਟਨਾ, 2 ਨਵੰਬਰ (TLT News)- ਹਿੰਦੁਸਤਾਨ ਆਵਾਮ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਲੋਕ ਜਨ ਸ਼ਕਤੀ ਪਾਰਟੀ ਦੇ ਨੇਤਾ ਰਾਮ ਵਿਲਾਸ ਪਾਸਵਾਨ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਚਿੱਠੀ ‘ਚ ਕਿਹਾ ਗਿਆ ਹੈ ਕਿ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਨਾਲ ਜੁੜੇ ਕੁਝ ਅਜਿਹੇ ਸਵਾਲ ਹਨ, ਜੋ ਆਪਣੇ-ਆਪ ‘ਚ ਚਿਰਾਗ ਪਾਸਵਾਨ ਨੂੰ ਕਟਹਿਰੇ ‘ਚ ਖੜ੍ਹਾ ਕਰਦੇ ਹਨ।