ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 41ਵੇਂ ਦਿਨ ਵੀ ਜਾਰੀ

0
42

ਜੰਡਿਆਲਾ ਗੁਰੂ (ਅੰਮ੍ਰਿਤਸਰ), 3 ਨਵੰਬਰ (TLT News) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 41ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿਧਵਾਂ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।