ਸੰਗਰੂਰ, 3 ਨਵੰਬਰ (TLT News)- ਦੇਸ਼ ‘ਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਦੇਸ਼ ਵਾਸੀਆਂ ਦੀਆਂ ਚਿੰਤਾਵਾਂ ਨੂੰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਾਉਣ ਲਈ ਸੰਗਰੂਰ ਤੋਂ ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਲੂਆਂ ਅਤੇ ਪਿਆਜ਼ਾਂ ਦੇ ਪੈਕੇਟ ਪਾਰਸਲ ਕੀਤੇ ਹਨ। ਕੇਂਦਰ ਸਰਕਾਰ ‘ਤੇ ਅਨੋਖੀ ਚੋਟ ਕਰਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਸਾਲ ਕਰੋੜਾਂ ਨੌਕਰੀਆਂ ਅਤੇ ਮਹਿੰਗਾਈ ਨੂੰ ਨੱਥ ਪਾਉਣ ਦੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਨੌਕਰੀਆਂ ਦੇਣ ਦੀ ਬਜਾਏ ਕਰੋੜਾਂ ਨੌਜਵਾਨਾਂ ਤੋਂ ਨੌਕਰੀਆਂ ਖੋਹ ਲਈਆਂ ਗਈਆਂ ਹਨ ਅਤੇ ਮਹਿੰਗਾਈ ਬੇਕਾਬੂ ਹੈ। ਆਲੂ-ਪਿਆਜ਼ਾਂ ਸਮੇਤ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ।
Latest article
ਹੁਸ਼ਿਆਰਪੁਰ ‘ਚ ਕਿਸਾਨਾਂ ਨੇ ਤੀਕਸ਼ਣ ਸੂਦ ਅਤੇ ਸੋਮ ਪ੍ਰਕਾਸ਼ ਦਾ ਕੀਤਾ ਵਿਰੋਧ
ਹੁਸ਼ਿਆਰਪੁਰ, 6 ਫਰਵਰੀ (TLT)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਹੁਸ਼ਿਆਰਪੁਰ...
ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਰਾਤੀਂ 12 ਵਜੇ...
ਨਵੀਂ ਦਿੱਲੀ, 6 ਫਰਵਰੀ (TLT) ਸੰਘਰਸ਼ਸ਼ੀਲ ਕਿਸਾਨਾਂ ਦੇ ਦੇਸ਼ ਭਰ 'ਚ ਚੱਕਾ ਜਾਮ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ 'ਤੇ ਧਰਨਾ-ਪ੍ਰਦਰਸ਼ਨ...
ਕਿਸਾਨ ਵਲੋਂ ‘ਚੱਕਾ ਜਾਮ’ ਦੀ ਤਿਆਰੀ, ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ, 50 ਹਜ਼ਾਰ ਜਵਾਨ...
ਨਵੀਂ ਦਿੱਲੀ (TLT) ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ...