ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 44ਵੇਂ ਦਿਨ ਵੀ ਜਾਰੀ

0
37

ਜੰਡਿਆਲਾ ਗੁਰੂ (ਅੰਮ੍ਰਿਤਸਰ) , 6 ਨਵੰਬਰ- (TLT News) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 44ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੰਗਲ ਸਿੰਘ ਸਵਾਈਕੇ (ਫਿਰੋਜ਼ਪੁਰ) ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।