ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਅਕਾਲੀ ਲਹਿਰ ਵਲੋਂ ਅੰਮ੍ਰਿਤਸਰ ‘ਚ ਰੋਸ ਮਾਰਚ

0
33

ਅੰਮ੍ਰਿਤਸਰ, 7 ਨਵੰਬਰ (TLT News)- ਲਾਪਤਾ ਪਾਵਨ ਸਰੂਪ ਦੇ ਮਾਮਲੇ ‘ਚ ਪੰਥਕ ਅਕਾਲੀ ਲਹਿਰ ਦੇ ਮੁਖੀ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ‘ਚ ਸਿੱਖ ਸੰਗਤਾਂ ਵਲੋਂ ਰੋਸ ਮਾਰਚ ਕਰਕੇ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਉਢੀ ਦੇ ਬਾਹਰ ਪਲਾਜ਼ਾ ਵਿਖੇ ਬੈਠ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਧਰਨੇ ‘ਚ ਅਕਾਲੀ ਦਲ ਡੈਮੋਕਰੈਟਿਕ ਦੇ ਆਗੂਆਂ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਮੈਂਬਰ ਵੀ ਸ਼ਾਮਲ ਹਨ।