ਫਗਵਾੜਾ ਵਿਖੇ ਅਕਾਲੀਆਂ ਵਲੋਂ ਦਿੱਤੇ ਜਾਣ ਵਾਲੇ ਧਰਨੇ ‘ਚ ਸ਼ਾਮਿਲ ਹੋਏ ਟਾਂਡਾ ਤੋਂ ਸੈਂਕੜੇ ਵਰਕਰ ਹੋਏ ਰਵਾਨਾ

0
123

ਟਾਂਡਾ, 9 ਨਵੰਬਰ (TLT News)- ਦਲਿਤ ਵਿਦਿਆਰਥੀਆਂ ਦੀ ਸਕਲੋਰਸ਼ਿਪ ਰਾਸ਼ੀ ‘ਚ ਹੋਏ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਫਗਵਾੜਾ ਵਿਖੇ ਵਿਸ਼ਾਲ ਧਾਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ‘ਚ ਸ਼ਾਮਿਲ ਹੋਣੇ ਲਈ ਵਿਧਾਨ ਸਭਾ ਹਲਕਾ ਟਾਂਡਾ ਤੋਂ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਪਾਰਟੀ ਵਰਕਰ ਸੈਂਕੜਿਆਂ ਦੀ ਤਾਦਾਦ ‘ਚ ਫਗਵਾੜਾ ਰਵਾਨਾ ਹੋਏ। ਇਸ ਮੌਕੇ ਬੋਲਦਿਆਂ ਰਸੂਲਪੁਰ ਨੇ ਕਿਹਾ ਕਿ ਕਰੋੜਾਂ ਰੁਪਏ ਦੇ ਕਥਿਤ ਘੁਟਾਲਾ ਕਰਨ ਵਾਲਿਆਂ ‘ਤੇ ਮਾਮਲਾ ਦਰਜ ਕਰਵਾਈ ਜਾਣ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਕਾਂਗਰਸ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦਾ ਅਕਾਲੀ ਦਲ ਡਟ ਕੇ ਹਿਮਾਇਤ ਕਰਦਾ ਰਹੇਗਾ। ਰਸੂਲਪੁਰ ਨੇ ਕਿਹਾ ਕਿ ਕੈਪਟਨ ਸਰਕਾਰ ਤੋਂ ਅੱਜ ਹਰ ਵਰਗ ਦੇ ਲੋਕ ਦੁਖੀ ਹਨ ਅਤੇ ਆਉਣ ਵਾਲਿਆਂ 2022 ਦੀਆਂ ਚੋਣਾਂ ‘ਚ ਲੋਕ ਕਾਂਗਰਸ ਸਰਕਾਰ ਨੂੰ ਅਲਵਿਦਾ ਕਹਿਣ ਲਈ ਤਿਆਰ ਬੈਠੇ ਹਨ।