ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ ਲਈ ਸਿੱਖਿਆ ਵਿਭਾਗ ਨੇ ਮੁੜ ਖੋਲ੍ਹਿਆ ਪੋਰਟਲ

0
114

ਚੰਡੀਗੜ੍ਹ, 11 ਨਵੰਬਰ (TLT News) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ 11 ਨਵੰਬਰ ਤੋਂ 15 ਨਵੰਬਰ ਤੱਕ ਸੂਬਾ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (ਐਨ. ਟੀ. ਐਸ. ਈ., ਪੜਾਅ-1) ਦੀ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੀਖਿਆ 13 ਦਸੰਬਰ, 2020 ਨੂੰ ਆਯੋਜਿਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਜਿਸਟਰੇਸ਼ਨ epunjabschool.gov.in ਪੋਰਟਲ ‘ਤੇ ਕੀਤੀ ਜਾ ਸਕਦੀ ਹੈ।