13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਬੈਠਕ ‘ਚ ਸ਼ਾਮਿਲ ਨਹੀਂ ਹੋਵੇਗੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ

0
1281

ਜੰਡਿਆਲਾ ਗੁਰੂ, 12 ਨਵੰਬਰ (TLT News)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦੇਰ ਰਾਤ ਤੱਕ ਚੱਲੀ ਜਥੇਬੰਦੀ ਦੀ ਕੌਰ ਕਮੇਟੀ ਦੀ ਮੀਟਿੰਗ ‘ਚ ਵਿਚਾਰ ਕਰਨ ਉਪਰੰਤ 13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਮੀਟਿੰਗ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਾਮਿਲ ਨਹੀਂ ਹੋਵੇਗੀ। ਉਕਤ ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਮੀਟਿੰਗ ਲਈ ਸੁਖਾਵਾਂ ਮਾਹੌਲ ਬਣਾਵੇ ਅਤੇ ਪੰਜਾਬ ਦੀ ਕੀਤੀ ਆਰਥਿਕ ਨਾਕਾਬੰਦੀ ਨੂੰ ਹਟਾਵੇ।