ਸੁਨਾਮ ਊਧਮ ਸਿੰਘ ਵਾਲਾ, 12 ਨਵੰਬਰ (TLT News)- ਬੀਤੀ ਰਾਤ ਸੁਨਾਮ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦੀ ਭੇਦਭਰੀ ਹਾਲਤ ‘ਚ ਲਾਸ਼ ਮਿਲਣ ਦੀ ਖ਼ਬਰ ਹੈ। ਸਥਾਨਕ ਜੀ. ਆਰ. ਪੀ. ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਨਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਕਰੀਬ ਸਾਢੇ ਕੁ 9 ਵਜੇ ਇਤਲਾਹ ਮਿਲੀ ਸੀ ਕਿ ਰੇਲਵੇ ਸਟੇਸ਼ਨ ਨੇੜੇ ਓਲੰਪਿਕ ਸਟੇਡੀਅਮ ਦੇ ਸਾਹਮਣੇ ਰੇਲ ਪਟੜੀ ਤੋਂ ਹਟ ਕੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ‘ਤੇ ਜੀ. ਆਰ. ਪੀ. ਨੇ ਕਾਰਵਾਈ ਕਰਦਿਆਂ ਲਾਸ਼ ਕਬਜ਼ੇ ‘ਚ ਲੈ ਲਈ ਅਤੇ ਜਿਸ ਦੀ ਪਹਿਚਾਣ ਗੁਰਸੇਵਕ ਸਿੰਘ (29) ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਦੋਦੜਾ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦੀ ਸੱਟ ਦਾ ਕੋਈ ਨਿਸ਼ਾਨ ਨਹੀ ਹੈ ਅਤੇ ਮ੍ਰਿਤਕ ਦੇ ਨਸ਼ਾ ਕਰਨ ਬਾਰੇ ਪਤਾ ਚੱਲਿਆ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਤਾਂ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।ਉਨ੍ਹਾਂ ਕਿਹਾ ਕਿ ਜੀ. ਆਰ. ਪੀ. ਵਲੋਂ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
Latest article
ਹੁਸ਼ਿਆਰਪੁਰ ‘ਚ ਕਿਸਾਨਾਂ ਨੇ ਤੀਕਸ਼ਣ ਸੂਦ ਅਤੇ ਸੋਮ ਪ੍ਰਕਾਸ਼ ਦਾ ਕੀਤਾ ਵਿਰੋਧ
ਹੁਸ਼ਿਆਰਪੁਰ, 6 ਫਰਵਰੀ (TLT)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਹੁਸ਼ਿਆਰਪੁਰ...
ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਰਾਤੀਂ 12 ਵਜੇ...
ਨਵੀਂ ਦਿੱਲੀ, 6 ਫਰਵਰੀ (TLT) ਸੰਘਰਸ਼ਸ਼ੀਲ ਕਿਸਾਨਾਂ ਦੇ ਦੇਸ਼ ਭਰ 'ਚ ਚੱਕਾ ਜਾਮ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ 'ਤੇ ਧਰਨਾ-ਪ੍ਰਦਰਸ਼ਨ...
ਕਿਸਾਨ ਵਲੋਂ ‘ਚੱਕਾ ਜਾਮ’ ਦੀ ਤਿਆਰੀ, ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ, 50 ਹਜ਼ਾਰ ਜਵਾਨ...
ਨਵੀਂ ਦਿੱਲੀ (TLT) ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ...