ਮੁੱਖ ਮੰਤਰੀ ਨੇ ਪਾਪੜ ਵੇਚਣ ਵਾਲੇ ਲੜਕੇ ਨੂੰ ਭੇਜੀ 5 ਲੱਖ ਰੁਪਏ ਦੀ ਐਫ.ਡੀ.-ਡਿਪਟੀ ਕਮਿਸ਼ਨਰ

0
140

ਅੰਮ੍ਰਿਤਸਰ, 13 ਨਵੰਬਰ (TLT News )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੰਨਾ ਨੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਲੜਕੇ ਮਨਪ੍ਰੀਤ ਸਿੰਘ ਦੀ ਪਾਪੜ ਵੜੀਆਂ ਵੇਖਦੇ ਦੀ ਵੀਡੀਓ, ਜਿਸ ਵਿਚ ਉਹ ਵਾਧੂ ਪੈਸੇ ਲੈਣ ਤੋਂ ਇਨਕਾਰ ਕਰਦਾ ਵਿਖਾਈ ਦਿੱਤਾ ਸੀ, ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਲੜਕੇ ਮਨਪ੍ਰੀਤ ਸਿੰਘ ਨੂੰ ਅਤੇ ਉਸਦੇ ਪਿਤਾ ਨੂੰ 5 ਲੱਖ ਰੁਪਏ ਦੀ ਐਫ.ਡੀ. ਭੇਂਟ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਮਨਪ੍ਰੀਤ ਸਿੰਘ ਦੀ ਹਿੰਮਤ ਤੇ ਜਜ਼ਬੇ ਨੂੰ ਸਲਾਮ ਕੀਤੀ ਹੈ ।