ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ

0
94

ਨਵੀਂ ਦਿੱਲੀ , 13 ਨਵੰਬਰ (TLT News)- ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਦਿੱਲੀ ਦੇ ਬਾਰਾਖੰਭਾ ਰੋਡ ‘ਤੇ ਸਿੱਖ ਰਾਜ ਦੇ ਸਭ ਤੋਂ ਤਾਕਤਵਰ ਜਰਨੈਲ ਦਾ ਬੁੱਤ ਸਥਾਪਿਤ ਕਰਕੇ ਅਥਾਹ ਖੁਸ਼ੀ ਮਹਿਸੂਸ ਹੋ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਕੋਸ਼ਿਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਯਾਦ ਕਰਾਉਂਦੀ ਰਹੇਗੀ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਾਰੇ ਧਰਮਾਂ ਦਾ ਸਨਮਾਨ ਕੀਤਾ ਤੇ ਸਮਾਜ ਅੰਦਰ ਭਾਈਚਾਰਕ ਸਾਂਝ ਕਾਇਮ ਕਰਦਿਆਂ ਖਾਲਸਾ ਰਾਜ ਦੀ ਨੀਂਹ ਰੱਖੀ।