ਹਿਮਾਚਲ ਪ੍ਰਦੇਸ਼ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ

0
56

ਸ਼ਿਮਲਾ, 16 ਨਵੰਬਰ (TLT News)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਇਲਾਕੇ ‘ਚ ਅੱਜ ਤੜਕੇ ਕਰੀਬ ਤਿੰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇੱਥੋਂ ਦੀ ਸਾਕੇਤ ਖੱਡ ਨੇੜੇ ਪੁਲ ਤੋਂ ਇਕ ਵਾਹਨ ਦੇ ਪਾਣੀ ‘ਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।