ਦੁਕਾਨਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੂਜੇ ਦੁਕਾਨਦਾਰ ਦੀ ਕੀਤੀ ਕੁੱਟਮਾਰ, ਮੌਤ

0
62

ਜਲੰਧਰ (TLT News)— ਜਲੰਧਰ ਦੇ ਪ੍ਰਤਾਪ ਬਾਗ ‘ਚ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਥੇ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮਾਮੂਲੀ ਵਿਵਾਦ ਨੂੰ ਲੈ ਕੇ ਭੱਲਾ ਸਾਈਕਲ ਸਟੋਰ ਦੇ ਮਾਲਕ ਅਤੇ ਉਸ ਦੇ ਸਾਥੀਆਂ ਨੇ ਨਾਨ ਵਾਲੇ ‘ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ ਹੈ।  ਉਕਤ ਵਿਅਕਤੀ ਪ੍ਰਤਾਪ ਬਾਗ ਦੇ ਕੋਲ ਬਿਜਲੀ ਘਰ ਦੇ ਸਾਹਮਣੇ ਨਾਨ ਲਗਾਉਂਦਾ ਸੀ ਅਤੇ ਉਸ ਦਾ ਸਾਈਕਲ ਸਟੋਰ ਦੇ ਮਾਲਕ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਵਿਵਾਦ ਹੋ ਗਿਆ ਸੀ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰੱਖਵਾ ਦਿੱਤਾ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪੁੱਤਰ ਹਰਜੋਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਭੱਲਾ ਸਾਈਕਲ ਦੇ ਮਾਲਕ ਨੇ ਸਵੇਰੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਸਨ। ਜਦੋਂ ਉਸ ਦੇ ਪਿਤਾ ਨੇ ਵਿਰੋਧ ਕੀਤਾ ਤਾਂ ਸਾਈਕਲ ਦੁਕਾਨ ਦੇ ਮਾਲਕ ਅਤੇ ਉਸ ਦੇ ਸਾਥੀਆਂ ਨੇ ਉਸ ਦੇ ਪਿਤਾ ‘ਤੇ ਹਮਲਾ ਕਰ ਦਿੱਤਾ। ਤੰਦੂਰ ‘ਚੋਂ ਲਕੜੀਆਂ ਕੱਢ ਕੇ ਉਸ ਦੇ ਪਿਤਾ ਦੇ ਸਿਰ ‘ਚ ਮਾਰੀਆਂ, ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਸਾਈਕਲ ਸਟੋਰ ਦੇ ਮਾਲਕ ਨੂੰ ਪੁਲਸ ਨੇ ਫੜ ਲਿਆ ਹੈ।AM