ਦੇਸ਼ ‘ਚ ਦੂਜੇ ਦਿਨ ਵੀ ਵਧੇ ਕੋਰੋਨਾ ਦੇ ਮਾਮਲੇ, 90 ਲੱਖ ਦੇ ਕਰੀਬ ਪਹੁੰਚਿਆ ਕੁੱਲ ਅੰਕੜਾ

0
114

ਨਵੀਂ ਦਿੱਲੀ, 19 ਨਵੰਬਰ (TLT News)- ਦੇਸ਼ ‘ਚ ਅੱਜ ਦੂਜੇ ਦਿਨ ਵੀ ਕੋਰੋਨਾ ਦੇ ਮਾਮਲੇ ਵਧਣ ਦੇ ਨਾਲ ਹੀ ਕੁੱਲ ਕੋਰੋਨਾ ਪੀੜਤਾਂ ਦਾ ਅੰਕੜਾ 90 ਲੱਖ ਦੇ ਕਰੀਬ ਪਹੁੰਚ ਗਿਆ ਹੈ। ਹਾਲਾਂਕਿ ਨਵੇਂ ਮਾਮਲਿਆਂ ਦੀ ਤੁਲਨਾ ‘ਚ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਹੋਣ ਕਾਰਨ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਦਰ ਪੰਜ ਫ਼ੀਸਦੀ ਤੋਂ ਹੇਠਾਂ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ 45,576 ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 89.58 ਲੱਖ ਹੋ ਗਈ ਹੈ। ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ 585 ਮੌਤਾਂ ਤੋਂ ਬਾਅਦ ਦੇਸ਼ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਕੁੱਲ ਅੰਕੜਾ ਵੱਧ ਕੇ 1,31,578 ਹੋ ਗਿਆ ਹੈ।