ਵਿਦੇਸ਼ ‘ਚ ਰਹਿੰਦੇ ਬੇਟੇ ਨਾਲ ਵੀਡੀਓ ਕਾਲ ‘ਤੇ ਗੱਲ ਕਰਦੇ ਸਮੇਂ ਔਰਤ ਲਿਆ ਫਾਹਾ

0
31

ਜਲੰਧਰ, 19 ਨਵੰਬਰ (TLT News)- ਵਿਦੇਸ਼ ‘ਚ ਰਹਿੰਦੇ ਆਪਣੇ ਬੇਟੇ ਨਾਲ ਵੀਡੀਓ ਕਾਲ ‘ਤੇ ਗੱਲ ਕਰਦੇ ਸਮੇਂ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਹਿਲਾ ਦੇ ਬੇਟੇ ਨੇ ਤੁਰੰਤ ਇਸ ਦੀ ਸੂਚਨਾ ਆਪਣੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਗੁਆਂਢੀਆਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਔਰਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।