ਕਰਤਾਰਪੁਰ ਸਾਹਿਬ ਦਾ ਲਾਂਘਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲਿਆ ਜਾਵੇ – ਭਾਊ-ਕੂਨਰ

0
811

ਹਮਬਰਗ  /TLT/ਕਰੋਨਾ ਮਹਾਂਮਾਰੀ (ਕੋਵਿਡ 19) ਨੂੰ ਲੈ ਕੇ ਪਾਕਿਸਤਾਨ ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲਾ ਰਸਤਾ ਇਤਹਾਤ ਵਜੋਂ ਸੰਗਤਾਂ ਦੇ ਦਰਸ਼ਨਾਂ ਲਈ ਬੰਦ ਕੀਤਾ ਗਿਆ ਹੈ। ਆਉਣ ਵਾਲੀ 30 ਨਵੰਬਰ ਨੂੰ ਸਿੱਖ ਪੰਥ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ। ਸੰਗਤਾਂ ਦੀ ਆਸਥਾ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੈਂਟਰ ਦੀ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਰਸਤੇ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੁਲਵਾਵੇ ਤਾਂ ਜੋ ਸੰਗਤਾਂ ਜਨਮ ਅਸਥਾਨ ਨਨਕਾਣਾ ਸਾਹਿਬ ਤੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਇਹ ਮੰਗ ਗੁਰਦੁਆਰਾ ਸਿੰਘ ਸਭਾ ਹਮਬਰਗ ਦੇ ਪ੍ਰਧਾਨ ਦਲਬੀਰ ਸਿੰਘ ਭਾਊ ਤੇ ਸੁਤੰਤਰਵੀਰ ਸਿੰਘ ਕੂਨਰ ਨੇ ਕੀਤੀ। ਇਸ ਸਮੇਂ ਉਹਨਾ ਦੇ ਨਾਲ ਦਰਸ਼ਨ ਸਿੰਘ ਚੌਹਾਨ, ਬਲਵਿੰਦਰ ਸਿੰਘ ਘੋਤੜਾ, ਸੁਰਿੰਦਰ ਸਿੰਘ ਭੱਟੀ, ਸੁਖਦੇਵ ਸਿੰਘ ਚਾਹਲ, ਪਰਮਜੀਤ ਸਿੰਘ ਮਿਨਹਾਸ, ਸੁਖਜਿੰਦਰ ਸਿੰਘ ਗਰੇਵਾਲ ਤੇ ਸਤਨਾਮ ਸਿੰਘ ਸਿੱਧੂ ਦੌਧਰ ਹਾਜਰ ਸਨ।