ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਛਠ ਪੂਜਾ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

0
31

ਨਵੀਂ ਦਿੱਲੀ, 20 ਨਵੰਬਰ-TLT/ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਛਠ ਪੂਜਾ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ ‘ਚ ਰਾਸ਼ਟਰਪਤੀ ਨੇ ਕਿਹਾ, ”ਆਸਥਾ ਦੇ ਪਵਿੱਤਰ ਤਿਉਹਾਰ ਛਠ ਪੂਜਾ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ। ਮੇਰੀ ਅਰਦਾਸ ਹੈ ਕਿ ‘ਛਠ ਮੈਯਾ’ ਸਾਰੇ ਦੇਸ਼ ਵਾਸੀਆਂ ਨੂੰ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਦਾ ਆਸ਼ੀਰਵਾਦ ਦੇਵੇ। ਛਠ ਪੂਜਾ ਦੇ ਸ਼ੁੱਭ ਦਿਹਾੜੇ ‘ਤੇ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਕਲਪ ਲਈਏ ਅਤੇ ਕੋਰੋਨਾ ਨੂੰ ਧਿਆਨ ‘ਚ ਰੱਖਦਿਆਂ ਇਹ ਤਿਉਹਾਰ ਮਨਾਈਏ।”