ਜੂਆ ਖੇਡਦੇ ਸਮੇਂ ਨੌਜਵਾਨਾਂ ਵਿਚਾਲੇ ਹੋਈ ਲੜਾਈ, ਚੱਲੀ ਗੋਲੀ

0
166

ਲੁਧਿਆਣਾ, 21 ਨਵੰਬਰ (TLT news)- ਬੀਤੀ ਰਾਤ ਸਥਾਨਕ ਛਾਉਣੀ ਮੁਹੱਲਾ ‘ਚ ਜੂਆ ਖੇਡਦੇ ਸਮੇਂ ਨੌਜਵਾਨਾਂ ਵਿਚਾਲੇ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਅਨੁਸਾਰ ਛਾਉਣੀ ਮੁਹੱਲਾ ਸਥਿਤ ਇਕ ਘਰ ‘ਚ ਨੌਜਵਾਨ ਆਪਸ ‘ਚ ਜੂਆ ਖੇਡ ਰਹੇ ਸਨ ਕਿ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉੁਨ੍ਹਾਂ ਵਿਚਾਲੇ ਆਪਸ ‘ਚ ਤਕਰਾਰ ਹੋ ਗਿਆ। ਇਸ ਦੌਰਾਨ ਗੁੱਸੇ ‘ਚ ਆਏ ਇਕ ਨੌਜਵਾਨ ਨੇ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਇਸ ਸਬੰਧੀ ਜਾਂਚ ਕਰ ਰਹੇ ਏ. ਸੀ. ਪੀ. ਵਰਿਆਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਖੁਸ਼ਕਿਸਮਤੀ ਨਾਲ ਗੋਲੀ ਕਿਸੇ ਵੀ ਨੌਜਵਾਨ ਨੂੰ ਨਹੀਂ।