ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ ਉਪਰੰਤ ਹੋਇਆ ਫ਼ਰਾਰ

0
125

ਲੁਧਿਆਣਾ, 24 ਨਵੰਬਰ (TLT News)- ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਯੂਰ ਵਿਹਾਰ ‘ਚ ਇਕ ਪ੍ਰਾਪਰਟੀ ਡੀਲਰ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ ਉਪਰੰਤ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪ੍ਰਾਪਰਟੀ ਦਾ ਕੰਮ ਕਰਨ ਵਾਲੇ ਰਾਜੀਵ ਵਲੋਂ ਆਪਣੀ ਪਤਨੀ, ਪੁੱਤਰ, ਨੂੰਹ ਅਤੇ ਪੋਤੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਅੱਜ ਸਵੇਰੇ ਉਸ ਵੇਲੇ ਲੱਗਿਆ ਜਦੋਂ ਰਾਜੀਵ ਦੇ ਕੁੜਮ ਨੇ ਆਪਣੀ ਲੜਕੀ ਨੂੰ ਫੋਨ ਕੀਤਾ ਪਰ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਫੋਨ ਨਹੀਂ ਚੁੱਕਿਆ, ਜਿਸ ‘ਤੇ ਉਹ ਖ਼ੁਦ ਘਰ ਆ ਗਿਆ ਅਤੇ ਘਰ ‘ਚ ਉਸ ਨੇ ਜਦੋਂ ਲਾਸ਼ਾਂ ਪਈਆਂ ਦੇਖੀਆਂ ਤਾਂ ਇਸ ਸਬੰਧੀ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਜੀਵ ਅਜੇ ਫ਼ਰਾਰ ਹੈ। ਮ੍ਰਿਤਕਾਂ ‘ਚ ਰਾਜੀਵ ਸੂਦ ਦੀ ਪਤਨੀ ਸੁਨੀਤਾ, ਪੁੱਤਰ ਅਸ਼ੀਸ਼, ਨੂੰਹ ਗਰਿਮਾ ਅਤੇ 13 ਸਾਲ ਦਾ ਪੋਤਾ ਸ਼ਾਮਿਲ ਹੈ।