ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 44,376 ਨਵੇਂ ਮਾਮਲੇ ਆਏ ਸਾਹਮਣੇ, 481 ਲੋਕਾਂ ਨੇ ਤੋੜਿਆ ਦਮ

0
88

ਨਵੀਂ ਦਿੱਲੀ, 25 ਨਵੰਬਰ-TLT/ ਭਾਰਤ ‘ਚ ਕੋਰੋਨਾ ਦੇ ਵਧਦੇ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ 44,376 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਨਵੇਂ ਕੇਸਾਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 92,22,217 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 481 ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਦੇਸ਼ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਕੁੱਲ ਅੰਕੜਾ ਵਧ ਕੇ 1,34,699 ਹੋ ਗਿਆ ਹੈ।