ਕਿਸਾਨੀ ਅੰਦੋਲਨ ‘ਚ ‘ਆਪ’ 4 ਦਸੰਬਰ ਨੂੰ ਸ਼ੁਰੂ ਕਰੇਗੀ ਨਵੀਂ ਮੁਹਿੰਮ

0
119

ਚੰਡੀਗੜ੍ਹ (TLT News): ਕਿਸਾਨ ਅੰਦੋਲਨ ਦਰਮਿਆਨ ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ‘ਚ ਇੱਕ ਨਵੀਂ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ‘ਆਪ’ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ‘ਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ‘ਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ‘ਚ ਦੱਸਿਆ ਜਾਵੇਗਾ ਕਿ ਨਵੇਂ ਲਿਆਂਦੇ ਗਏ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਹੀ ਨਹੀਂ, ਇਹ ਕਾਨੂੰਨ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹਰ ਆਦਮੀ ਕਿਸਾਨ ਨਾਲ ਕਿਸੇ ਨਾ ਕਿਸੇ ਢੰਗ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ ‘ਤੇ ਐਮਐਸਪੀ ਦੀ ਗਰੰਟੀ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਦਾ ਇਹ ਫਰਜ਼ ਬਣਦਾ ਸੀ ਕਿ ਸੂਬੇ ਦਾ ਮੁੱਖੀ ਹੋਣ ਦੇ ਨਾਤੇ ਕਾਨੂੰਨੀ ਗਰੰਟੀ ਦੇ ਕੇ ਕੇਂਦਰ ਨਾਲ ਗੱਲ ਕਰਦੇ।

ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ ‘ਤੇ ਕਿਸਾਨਾਂ ਨੂੰ ਗਾਰੰਟੀ ਦੇਣ ਨਹੀਂ ਫਿਰ ਗੱਦੀ ਛੱਡਣ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਕਿਸਾਨਾਂ ਦੀਆਂ 22 ਫਸਲਾਂ ਨੂੰ ਐਮਐਸਪੀ ‘ਤੇ ਸਰਕਾਰ ਆਪ ਚੁੱਕੇਗੀ। ਇਨ੍ਹਾਂ ਰੈਲੀਆਂ ‘ਚ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਮਾਨ ਨੇ ਕਿਹਾ ਕਿ ਮੌੜ ਮੰਡੀ ਦੀਆਂ ਰੈਲੀਆਂ ਲਈ ਵੱਖ ਵੱਖ ਸ਼ਹਿਰਾਂ, ਕਸਬਿਆਂ ‘ਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਸੂਬਾ ਸਰਹੱਦਾ ਨੂੰ ਸੀਲ ਕਰਨ ਦੀ ਨਿਖੇਧੀ ਕਰਦਿਆਂ ਮਾਨ ਨੇ ਕਿਹਾ ਕਿ ਇਹ ਰੋਸ ਪ੍ਰਗਟਾਉਣ ਦੇ ਮਿਲੇ ਹੱਕਾਂ ਉਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਪ੍ਰਗਟਾਉਣ ਦਾ ਹੱਕ ਦਿੱਤਾ ਹੈ,ਪਰ ਅੱਜ ਦੀਆਂ ਸਰਕਾਰ ਖੋਹ ਰਹੀਆਂ ਹਨ।