ਗੁਰਦੁਆਰਾ ਸਿੰਘ ਸਭਾ ਕਾਕੀ ਪਿੰਡ ‘ਚ ਕੀਰਤਨ ਸਮਾਗਮ 30 ਨੂੰ

0
46

ਜਲੰਧਰ (TLT)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਕੀ ਪਿੰਡ (ਰਾਮਾ ਮੰਡੀ) ਵਿਖੇ 30 ਨਵੰਬਰ ਨੂੰ ਵਿਸ਼ਾਲ ਦੀਵਾਨ ਸਜਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ 28 ਨਵੰਬਰ ਦਿਨ ਸ਼ਨਿਚਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਨਵੰਬਰ ਨੂੰ ਭੋਗ ਪਾਏ ਜਾਣਗੇ | ਉਪਰੰਤ ਬਾਅਦ ਦੁਪਹਿਰ 3 ਵਜੇ ਤੱਕ ਕੀਰਤਨ ਸਮਾਗਮ ਹੋਣਗੇ | ਇਸ ਦੌਰਾਨ ਸਵੇਰੇ 10 ਵਜੇ ਗੁਰੂ ਘਰ ‘ਚ ਅੰਮਿ੍ਤ ਸੰਚਾਰ ਦਾ ਪ੍ਰੋਗਰਾਮ ਵੀ ਹੋਵੇਗਾ |