ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ

0
96

ਸੁਲਤਾਨ ਪੁਰ ਲੋਧੀ (TLT) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ। ਸੰਗਤਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਚਾਹ ਪਕੌੜਿਆਂ, ਲੱਡੂਆਂ, ਫਲਾਂ ਦੇ ਲੰਗਰ ਅਟੁੱਟ ਵਰਤਾਏ ਜਾ ਰਹੇ ਹਨ। ਰਸਤੇ ਵਿਚ ਸੰਗਤਾਂ ਵੱਲੋਂ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਗਤਕਾ ਪਾਰਟੀਆਂ ਜੰਗੀ ਨਜ਼ਾਰੇ ਪੇਸ਼ ਕਰ ਰਹੀਆਂ ਹਨ।