ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁ. ਬਾਬਾ ਅਟੱਲ ਰਾਇ ਜੀ ਵਿਖੇ ਸਜਾਏ ਗਏ ਜਲੌ

0
108

ਅੰਮ੍ਰਿਤਸਰ, 30 ਨਵੰਬਰ (TLT)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌ ਸਜਾਏ ਜਾ ਰਹੇ ਹਨ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਹਨ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ।