ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 70ਵੇਂ ਦਿਨ ਵੀ ਜਾਰੀ

0
48

ਜੰਡਿਆਲਾ ਗੁਰੂ, 1 ਦਸੰਬਰ (TLT)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 70ਵੇਂ ਦਿਨ ਵੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। ਅੱਜ ਵੀ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।