ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਾਪਸ ਕਰਨਗੇ ਪਦਮਸ੍ਰੀ ਐਵਾਰਡ

0
81

ਜਲੰਧਰ TLT/  ਕਾਲੀ ਵੇਈਂ ਦੀ ਸਫ਼ਾਈ ਕਰਨ ਦਾ ਬੀੜਾ ਚੁੱਕਣ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ‘ਚ ਖੜ੍ਹਦਿਆਂ 2017 ‘ਚ ਮਿਲਿਆ ਪਦਮਸ੍ਰੀ ਪੁਰਸਕਾਰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਉਹ 5 ਦਸੰਬਰ ਨੂੰ ਦਿੱਲੀ ਜਾ ਕੇ ਆਪਣਾ ਐਵਾਰਡ ਵਾਪਸ ਕਰਨਗੇ ਤੇ ਨਾਲ ਹੀ ਸਿੰਘੂ ਬਾਰਡਰ ‘ਤੇ ਕਿਸਾਨੀ ਅੰਦੋਲਨ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੀ ਅਗਵਾਈ ‘ਚ ਹੀ ਪੰਜਾਬ ਨਾਲ ਸਬੰਧਿਤ ਕੌਮੀ ਤੇ ਕੌਮਾਂਤਰੀ ਖਿਡਾਰੀ ਵੀ ਆਪਣੇ ਸਨਮਾਨ ਵਾਪਸ ਕਰਨਗੇ।