ਕੜਾਕੇ ਦੀ ਠੰਢ ‘ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਕਿਸਾਨ

0
85

ਨਵੀਂ ਦਿੱਲੀ, 5 ਦਸੰਬਰ-TLT/ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ ‘ਚ ਕੇਂਦਰ ਸਰਕਾਰ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ ਵੱਖ-ਵੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਹਰੇਕ ਲੋੜੀਂਦੀ ਚੀਜ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।