ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਸਰਕਾਰ ਨੇ ਕੀਤਾ ਜਾਰੀ

0
46

 ਚੰਡੀਗੜ੍ਹ:TLT/ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਪ੍ਰਰੈਲ-ਮਈ 2021 ਦੌਰਾਨ ਸੂਬਾ ਪੱਧਰ ‘ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ। ਪਹਿਲਾਂ ਤਜਵੀਜ਼ਸ਼ੁਦਾ ਦੋ ਪੜਾਵਾਂ ਦੇ ਜਸ਼ਨਾਂ ਦੀ ਥਾਂ ਕੋਵਿਡ ਕਾਰਨ ਹੁਣ ਇਹ ਜਸ਼ਨ ਇੱਕੋ ਪੜਾਅ ਵਿਚ ਮਨਾਏ ਜਾਣਗੇ।

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਵੇਖਦੇ ਹੋਏ ‘ਹਿੰਦ ਦੀ ਚਾਦਰ’ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਨੂੰ ‘ਸਰਬ ਧਰਮ’ ਵਰ੍ਹੇ ਵਜੋਂ ਸਮਰਪਤ ਕੀਤਾ ਜਾਵੇ। ਮੁੱਖ ਪ੍ਰੋਗਰਾਮ 23 ਅਪ੍ਰੈਲ 2021 ਨੂੰ ਸ਼ੁਰੂ ਹੋ ਕੇ ਇਕ ਮਈ ਨੂੰ ਸ਼ਾਨਦਾਰ ਢੰਗ ਨਾਲ ਸਮਾਪਤ ਹੋਵੇ। ਅੰਮਿ੍ਤਸਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਅਸਥਾਨ ਗੁਰੂ ਕਾ ਮਹਿਲ ਤੋਂ 23 ਅਪ੍ਰੈਲ ਨੂੰ ਨਗਰ ਕੀਰਤਨ ਸ਼ੁਰੂ ਹੋ ਕੇ ਬਾਬਾ ਬਕਾਲਾ ਵਿਚ ਪਹੁੰਚੇਗਾ ਤੇ ਜਸ਼ਨਾਂ ਦੀ ਸ਼ੁਰੂਆਤ ਕਰੇਗਾ।

ਸੈਰ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਇਤਿਹਾਸਕ ਮੌਕੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਤਜਵੀਜ਼ ਤਿਆਰ ਕਰਨ ਦਾ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਨਾਲ ਸਬੰਧਤ ਸੂਬੇ ਦੇ ਸਾਰੇ 103 ਪੇਂਡੂ/ਸ਼ਹਿਰੀ ਇਲਾਕਿਆਂ ਵਿਚ ਵਿਕਾਸ ਕਾਰਜ ਕੀਤੇ ਜਾਣਗੇ।

ਉਨ੍ਹਾਂ ਸੁਝਾਅ ਦਿੱਤਾ ਕਿ ਇਸ ਸਬੰਧ ਵਿਚ 80 ਪਿੰਡਾਂ ਵਿੱਚੋਂ ਹਰੇਕ ਨੂੰ 40-50 ਲੱਖ ਰੁਪਏ ਤੇ 23 ਸ਼ਹਿਰੀ ਇਲਾਕਿਆਂ ਨੂੰ ਵਿਕਾਸ ਲਈ ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਰਾਣਾ ਕੇਪੀ ਸਿੰਘ ਦਾ ਇਹ ਸੁਝਾਅ ਮਨਜ਼ੂਰ ਕਰ ਲਿਆ ਕਿ ਗੁਰੂ ਸਾਹਿਬ ਨਾਲ ਜੁੜੇ ਦੋ ਕਸਬਿਆਂ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਲਈ ਵੱਖਰੇ ਤੌਰ ‘ਤੇ ਵਿਕਾਸ ਪ੍ਰਾਜੈਕਟ ਤੇ ਫੰਡ ਦਾ ਇੰਤਜ਼ਾਮ ਕੀਤਾ ਜਾਵੇ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਸਮੂਹ ਸਬੰਧਤ ਵਿਭਾਗਾਂ ਦੇ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪ੍ਰਾਜੈਕਟਾਂ ਅਤੇ ਹੋਣ ਵਾਲੇ ਖਰਚਿਆਂ ਦੀ ਵਿਸਥਾਰਤ ਸੂਚੀ ਤਿਆਰ ਕੀਤੀ ਜਾਵੇ ਤੇ ਮਨਜ਼ੂਰੀ ਲਈ ਕਾਰਜਕਾਰੀ ਕਮੇਟੀ ਨੂੰ ਪੇਸ਼ ਕੀਤੀ ਜਾਵੇ।ਉਨ੍ਹਾਂ ਨੇ ਇਹ ਵੀ ਸੁਝਾਅ ਦਿਤਾ ਕਿ ਇਹ ਸੂਚੀ ਕੇਂਦਰ ਸਰਕਾਰ ਨੂੰ ਫੰਡਾਂ ਲਈ ਭੇਜੀ ਜਾਵੇ ਕਿਉਂ ਜੋ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਜਸ਼ਨਾਂ ਲਈ ਕਮੇਟੀ ਬਣਾਈ ਜਾ ਚੁੱਕੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਮੌਕੇ ਦੱਸਿਆ ਕਿ ਇਕ ਵਾਰ ਪ੍ਰਰਾਜੈਕਟਾਂ ਦੀ ਸੂਚੀ ਨੂੰ ਅੰਤਮ ਰੂਪ ਦੇ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਲੋੜੀਂਦੀ ਫੰਡਿੰਗ ਦਾ ਇੰਤਜ਼ਾਮ ਕਰ ਦਿੱਤਾ ਜਾਵੇਗਾ