5ਵੇਂ ਦਿਨ ਵੀ ਜਾਰੀ ਹੈ ਕਿਸਾਨਾਂ ਦਾ ਪ੍ਰਦਰਸ਼ਨ, 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇ ਤੇ ਦਿੱਲੀ-ਆਗਰਾ ਹਾਈਵੇ ਕਰਨਗੇ ਜਾਮ

0
85

ਨਵੀਂ ਦਿੱਲੀ, TLT/ 3 ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਦਾ ਧਰਨਾ 15ਵੇਂ ਦਿਨ ‘ਚ ਦਾਖਲ ਕਰ ਗਿਆ ਹੈ। ਇਸ ਧਰਨਾ ਪ੍ਰਦਰਸ਼ਨ ਨਾਲ ਦਿੱਲੀ ਤੇ ਯੂਪੀ ਤੇ ਹਰਿਆਣਾ ਦੇ ਦਰਜਨ ਭਰ ਰਾਸਤੇ ਸੀਲ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਨਾਲ ਲਗਦੇ ਟਿਕਰੀ ਬਾਰਡਰ, ਸਿੰਘੂ ਬਾਰਡਰ ਦੇ ਨਾਲ-ਨਾਲ ਦਿੱਲੀ-ਯੂਪੀ ਗੇਟ ‘ਤੇ ਵੀ ਕਿਸਾਨ ਡਟੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।

ਉੱਥੇ ਹੀ ਜਿਸ ਤਰ੍ਹਾਂ ਨਾਲ ਕਿਸਾਨਾਂ ਤੇ ਕੇਂਦਰ ਸਰਕਾਰ ‘ਚ ਗਤੀਰੋਧ ਕਾਇਮ ਹੈ, ਉਸ ਤੋਂ ਲਗਦਾ ਨਹੀਂ ਹੈ ਕਿ ਆਉਣ ਵਾਲੇ ਦਿਨਾਂ ‘ਚ ਹਾਲਾਤ ‘ਚ ਸੁਧਾਰ ਹੋਵੇਗਾ। ਉੱਥੇ ਹੀ ਇਸ ਤੋਂ ਪਹਿਲਾ ਬੁੱਧਵਾਰ ਨੂੰ ਸਿੰਘੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਪ੍ਰਦਰਸ਼ਨ ਨੂੰ ਤੇਜ਼ ਕਰਨ ਦੀ ਕੜੀ ‘ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇ ਤੇ ਦਿੱਲੀ-ਆਗਰਾ ਹਾਈਵੇ ਨੂੰ ਜਾਮ ਕਰਨਗੇ।ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਵਰਕਰ 14 ਦਸੰਬਰ ਨੂੰ ਦੇਸ਼ਭਰ ‘ਚ ਭਾਜਪਾ ਦੇ ਦਫ਼ਤਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ।