ਕੋਰੋਨਾ ਕਾਰਨ ਅਮਰੀਕਾ ‘ਚ ਇਕੋ ਦਿਨ ‘ਚ ਰਿਕਾਰਡ ਤੋੜ 3 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

0
98

ਵਾਸ਼ਿੰਗਟਨ, 10 ਦਸੰਬਰ-TLT/ ਵਿਸ਼ਵੀ ਮਹਾਂਮਾਰੀ ਕੋਰੋਨਾ ਦਾ ਅਮਰੀਕਾ ‘ਚ ਕਹਿਰ ਲਗਾਤਾਰ ਜਾਰੀ ਹੈ ਅਤੇ ਇੱਥੇ ਇਕ ਦਿਨ ‘ਚ ਰਿਕਾਰਡ ਤੋੜ ਤਿੰਨ ਹਜ਼ਾਰ ਤੋਂ ਵਧੇਰੇ ਕੋਰੋਨਾ ਪੀੜਤਾਂ ਦੀ ਮੌਤ ਹੋ ਗਈ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕਾ ‘ਚ ਪਿਛਲੇ 24 ਘੰਟਿਆਂ ਦੌਰਾਨ 3011 ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ। ਜਾਨ ਹਾਪਕਿਨਜ਼ ਯੂਨੀਵਰਸਿਟੀ ਵਲੋਂ ਜਾਰੀ ਅੰਕੜਿਆਂ ਮੁਤਾਬਕ ਵਿਸ਼ਵ ਭਰ ‘ਚ ਕੋਰੋਨਾ ਦੇ ਸਭ ਤੋਂ ਵਧੇਰੇ ਮਾਮਲੇ ਅਮਰੀਕਾ ‘ਚ ਸਾਹਮਣੇ ਆਏ ਹਨ। ਇੱਥੇ ਹੁਣ ਤੱਕ ਕੋਰੋਨਾ ਦੇ 1,53,84,264 ਮਾਮਲੇ ਸਾਹਮਣੇ ਆਏ ਹਨ ਅਤੇ 2.89,357 ਲੋਕਾਂ ਦੀ ਮੌਤ ਹੋ ਚੁੱਕੀ ਹੈ।